ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਕਰੋੜਾਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਦਿਨ ਰਾਤ ਮਿਹਨਤ ਕੀਤੀ : ਪਰਮਜੀਤ ਸਿੰਘ ਗਿੱਲ

0

ਕਿਹਾ ਜਦੋਂ ਦੂਜਿਆਂ ਤੋਂ ਉਮੀਦਾਂ ਖਤਮ ਹੋ ਜਾਣ ਤਾਂ ਮੋਦੀ ਦੀ ਗਾਰੰਟੀ ਸ਼ੁਰੂ ਹੁੰਦੀ ਹੈ


ਬਟਾਲਾ (ਅਵਿਨਾਸ਼ ਸ਼ਰਮਾ‌, ਸੰਜੀਵ ਨਈਅਰ)



ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ 60 ਕਰੋੜ ਤੋਂ ਵੱਧ ਲੋਕਾਂ ਦਾ ਜੀਵਨ ਪੱਧਰ ਉੱਚਾ ਕੀਤਾ ਹੈ ਅਤੇ ਇਹ ਨਿਰੰਤਰ ਜਾਰੀ ਹੈ। ਗਿੱਲ ਨੇ ਆਪਣੀ ਪ੍ਰਤਿਕਿਰਿਆ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਪ੍ਰਧਾਨ ਮੰਤਰੀ ਦੀਆਂ ਲੋਕਪੱਖੀ ਨੀਤੀਆਂ ਦਾ ਜਿਕਰ ਕਰਦਿਆਂ ਦਿੱਤੇ ਬਿਆਨ ਤੋਂ ਬਾਅਦ ਕੇਂਦਰ ਸਰਕਾਰ ਦੀ ਸ਼ਲਾਘਾ ਕਰਦਿਆਂ ਦਿੱਤੀ।

ਗਿੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਜਦੋਂ ਤੋਂ ਦੇਸ਼ ਦੀ ਵਾਗਡੋਰ ਸੰਭਾਲੀ ਹੈ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਦੇਸ਼ ਦੇ ਹਰੇਕ ਵਰਗ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਹਨ ਅਤੇ ਹਰ ਵਰਗ ਚਾਹੇ ਉਹ ਗਰੀਬ, ਕਿਸਾਨ ਹੈ ਛੋਟੇ ਵਪਾਰੀ ਜਾਂ ਸਮਾਜ ਦੇ ਹੋਰ ਵਰਗ ਹਨ ਨੂੰ ਬਣਦੀਆਂ ਸਹੂਲਤਾਂ ਬਿਨਾ ਪੱਖਪਾਤ ਤੋਂ ਦਿੱਤੀਆਂ ਤੇ ਜੀਵਨ ਪੱਧਰ ਉੱਚਾ ਕਰਨ ਲਈ ਦਿਨ ਰਾਤ ਮਿਹਨਤ ਕੀਤੀ ਹੈ। 

ਗਿੱਲ ਨੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦਾ ਵੀ ਸਵਾਗਤ ਕੀਤਾ ਤੇ ਸਲਾਘਾ ਕੀਤੀ ਕਿ ਜਦੋਂ ਸਾਰਿਆਂ ਤੋਂ ਉਮੀਦ ਖਤਮ ਹੋ ਜਾਂਦੀ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਦੀ ਗਰੰਟੀ ਸ਼ੁਰੂ ਹੋ ਹੁੰਦੀ ਹੈ ਅਤੇ ਇਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਗਰੰਟੀ ਦਾ ਹੀ ਕਮਾਲ ਹੈ ਕਿ ਅੱਜ ਦੇਸ਼ ਆਲਮੀ ਪੱਧਰ ਤੇ ਆਪਣੀ ਵੱਖਰੀ ਪਹਿਚਾਣ ਬਣਾ ਚੁੱਕਾ ਹੈ ਅਤੇ ਆਉਂਦੇ ਕੁਝ ਸਾਲਾਂ ਵਿੱਚ ਭਾਰਤ ਦੁਨੀਆ ਵਿੱਚ ਨੰਬਰ ਇੱਕ ਦੀ ਕਤਾਰ ਵਿੱਚ ਪਹੁੰਚਣ ਦੇ ਯੋਗ ਬਣ ਚੁੱਕਾ ਹੈ।

ਗਿੱਲ ਨੇ ਕਿਹਾ ਕਿ ਇੱਥੇ ਹੀ ਬਸ ਨਹੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਪਾਕਿਸਤਾਨ ਤੇ ਸਰਜੀਕਲ ਸਟਰਾਇਕ ਕਰਕੇ ਜਿੱਥੇ ਦੇਸ਼ ਦੀ ਸੁਰੱਖਿਆ ਨੂੰ ਮਜਬੂਤ ਬਣਾਉਣ ਦਾ ਕੰਮ ਕੀਤਾ ਉਥੇ ਹੀ ਆਰਟੀਕਲ 370 ਨੂੰ ਜੋ  ਪਿਛਲੀਆਂ ਸਰਕਾਰਾਂ ਵੱਲੋਂ ਦੇਸ਼ ਦੇ ਲਈ ਨਸੂਰ ਬਣਾ ਦਿੱਤਾ ਗਿਆ ਸੀ ਨੂੰ ਵੀ ਦੂਰ ਹਟਾਉਣ ਦਾ ਕੰਮ ਕੀਤਾ। ਇਸ ਤੋਂ ਇਲਾਵਾ ਅਯੁੱਧਿਆ ਵਿੱਚ ਭਗਵਾਨ ਸ਼੍ਰੀ ਰਾਮ ਦੇ ਮੰਦਿਰ ਦੀ ਉਸਾਰੀ ਦਾ ਕੰਮ ਸਿਰੇ ਚੜਾਇਆ ਉੱਥੇ ਨਾਲ ਹੀ ਚੰਦਰਜਾਨ ਮਿਸ਼ਨ ਰਾਹੀ ਚੰਦ ਦੀ ਸਤਾ ਤੇ ਪਹੁੰਚਣ ਵਾਲੇ ਦੇਸ਼ਾਂ ਵਿੱਚ ਭਾਰਤ ਨੂੰ ਲਿਆ ਖੜਾ ਕੀਤਾ।

ਗਿੱਲ ਨੇ ਕਹਾ ਕਿ ਦੇਸ਼ ਵਿੱਚ ਸਭ ਤੋਂ ਜਿਆਦਾ ਉਦਯੋਗਿਕ ਵਿਕਾਸ ਆਜ਼ਾਦੀ ਤੋਂ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਿੱਚ ਹੋਇਆ ਹੈ। ਉਹਨਾਂ ਕਿਹਾ ਕਿ ਹੁਣ ਲੋੜ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਤੋਂ ਦੇਸ਼ ਵਾਸੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਹੱਥ ਮਜਬੂਤ ਕਰਕੇ ਭਾਰਤ ਨੂੰ ਦੁਨੀਆ ਦਾ ਨੰਬਰ ਇੱਕ ਦੇਸ਼ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

एक टिप्पणी भेजें

0 टिप्पणियाँ
एक टिप्पणी भेजें (0)
To Top