ਬਟਾਲਾ (ਸੰਜੀਵ ਨਈਅਰ, ਅਵਿਨਾਸ਼ ਸ਼ਰਮਾ)ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਜਨਵਰੀ ਨੂੰ ਪੂਰੇ ਭਾਰਤ ਵਿਚ ਟਰੈਕਟਰ ਮਾਰਚ ਦਾ ਪਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਕਿਸਾਨ ਯੂਨੀਅਨ ਵੱਲੋਂ ਤਹਿਸੀਲ ਕਲਾਨੌਰ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੈਸ ਸਕੱਤਰ ਗੁਰਦੀਪ ਸਿੰਘ ਕਾਮਲ ਪੁਰ ਨੇ ਦੱਸਿਆ ਕਿ ਅੱਜ ਪਿੰਡ ਡੇਹਰੀਵਾਲ ਕਿਰਨ , ਨੜਾਵਾਲੀ , ਕਾਮਲ ਪੁਰ, ਲੱਖਣ ਕਲਾਂ, ਬਖਤਪੁਰ , ਕਾਜੀ ਪੁਰ, ਸੇਖਕਬੀਰ, ਸਪਰਾਵਾਂ, ਮੌੜ, ਸੰਗਤਪੁਰ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਵਿੱਚ ਸ਼ਾਮਲ ਲੋਕਾਂ ਨੂੰ ਦੱਸਿਆ ਗਿਆ ਕਿ ਕਿਵੇਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ਼ ਕੀਤੇ ਸਮਝੌਤਿਆਂ ਤੋਂ ਮੁਕਰਨ ਦੀ ਕਵਾਇਦ ਜਾਰੀ ਹੈ, ਅਤੇ ਕਿਸਾਨ ਪੱਖੀ ਨੀਤੀਆਂ ਨੂੰ ਤਿਲਾਂਜਲੀ ਦੇ ਕੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਮੰਗ ਕਰਦੀਆਂ ਹਨ ਕਿ ਸਾਰੀਆਂ ਫਸਲਾਂ ਦੀ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਯਕੀਨੀ ਬਣਾਈ ਜਾਵੇ। ਬਿਜਲੀ ਬਿੱਲ 2022 ਨੂੰ ਰੱਦ ਕੀਤਾ ਜਾਵੇ। ਦਿੱਲੀ ਮੋਰਚੇ ਦੌਰਾਨ ਕੀਤੇ ਗਏ ਕਿਸਾਨਾਂ ਤੇ ਪਰਚੇ ਰੱਦ ਕੀਤੇ ਜਾਣ ਅਤੇ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੇ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਜਾਣ। ਹਰੇਕ ਕਿਸਾਨ ਨੂੰ ਘੱਟੋ ਘੱਟ 10000 ਰੁਪਏ ਪੈਨਸ਼ਨ ਦਿੱਤੀ ਜਾਵੇ। ਸਵਾਮੀਨਾਥਨ ਕਮਿਸ਼ਨ ਅਨੁਸਾਰ ਫਸਲਾਂ ਦਾ ਰੇਟ ਤਹਿ ਕੀਤਾ ਜਾਵੇ। ਖੇਤੀਬਾੜੀ ਵਿੱਚ ਕਾਰਪੋਰੇਟ ਪੱਖੀ ਨੀਤੀਆਂ ਨੂੰ ਤਿਆਗ ਕੇ ਛੋਟੀ ਕਿਸਾਨੀ ਨੂੰ ਬਚਾਉਣ ਦੇ ਯਤਨ ਕੀਤੇ ਜਾਣ। ਖੇਤੀਬਾੜੀ ਵਿੱਚ ਸਹਾਇਕ ਧੰਦੇ ਜਿਵੇਂ ਕਿ ਮੁਰਗੀ ਪਾਲਣ, ਮੱਛੀ ਪਾਲਣ, ਅਤੇ ਡੇਅਰੀ ਫਾਰਮ ਵਰਗੇ ਧੰਦਿਆਂ ਵਿੱਚ ਕਾਰਪੋਰੇਟ ਪੱਖੀ ਨੀਤੀਆਂ ਨੂੰ ਬੰਦ ਕੀਤਾ ਜਾਵੇ ਅਤੇ ਸਰਕਾਰਾਂ ਛੋਟੇ ਕਿਸਾਨਾਂ ਦੀ ਬਾਂਹ ਫੜਨ। ਸਬਜ਼ੀ ਪੈਦਾ ਕਰਨ ਵਾਲੇ ਅਤੇ ਹੋਰ ਛੋਟੇ ਕਿਸਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਜਾਵੇ । ਅੱਜ ਦੀ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਲੱਖਣ ਕਲਾਂ, ਜ਼ਿਲ੍ਹਾ ਪ੍ਰੈਸ ਸਕੱਤਰ ਗੁਰਦੀਪ ਸਿੰਘ ਕਾਮਲ ਪੁਰ, ਇਕਾਈ ਪ੍ਰਧਾਨ ਸੁੱਚਾ ਸਿੰਘ, ਅਤੇ ਕਮੇਟੀ ਮੈਂਬਰ ਜਰਨੈਲ ਸਿੰਘ, ਹਰਜਿੰਦਰ ਸਿੰਘ, ਦਿਲਬਾਗ ਸਿੰਘ, ਬਾਬਾ ਅਜੀਤ ਸਿੰਘ, ਅਤੇ ਹੋਰ ਬਹੁਤ ਸਾਰੇ ਸਾਥੀਆਂ ਨੇ ਭਾਗ ਲਿਆ। ਅਤੇ ਲੋਕਾਂ ਨੇ ਪ੍ਰਣ ਲਿਆ ਕਿ 26 ਜਨਵਰੀ ਦੇ ਮਾਰਚ ਵਿੱਚ ਵੱਧ ਚੜ੍ਹਕੇ ਹਿੱਸਾ ਲੈਣਗੇ ਤਾਂ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਦੱਸਿਆ ਜਾਵੇ ਕਿ ਆਪਣੀਆਂ ਮੰਗਾਂ ਲਈ ਪੂਰੇ ਭਾਰਤ ਦੇ ਕਿਸਾਨ ਇੱਕ ਮੁੱਠ ਹਨ ਅਤੇ ਅਤੇ ਪੂਰੀ ਤਨਦੇਹੀ ਨਾਲ ਸਰਕਾਰ ਦੇ ਜਬਰ ਦਾ ਜੁਆਬ ਦਿੱਤਾ ਜਾਵੇਗਾ। ਵੱਲੋਂ ਗੁਰਦੀਪ ਸਿੰਘ ਕਾਮਲ ਪੁਰ।।
.jpeg)