ਮਨੁੱਖਤਾ ਨੂੰ ਬਚਾਉਣ ਲਈ ਡਾ. ਉਬਰਾਏ ਵੱਲੋਂ ਦੇਸ਼ ਵਿਦੇਸ਼ ਚ ਕੀਤੇ ਜਾ ਰਹੇ ਹਨ ਨੇਕ ਕਾਰਜ : ਜਥੇਦਾਰ ਦਾਦੂਵਾਲ
ਬਟਾਲਾ 3 ਫਰਵਰੀ ( ਅਵਿਨਾਸ਼ ਸ਼ਰਮਾ, ਸੰਜੀਵ ਨਈਅਰ) ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸ਼ੀਅਤ ਡਾ. ਐਸ ਪੀ ਸਿੰਘ ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਦੇ ਲਈ ਕੀਤੇ ਜਾ ਰਹੇ ਪਰਉਪਕਾਰੀ ਕਾਰਜਾਂ ਤਹਿਤ ਲੋੜਵੰਦਾਂ ਦੇ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਰੇਲਵੇ ਰੋਡ ਕਾਦੀਆਂ ਜ਼ਿਲਾ ਗੁਰਦਾਸਪੁਰ ਵਿਖੇ ਸੰਨੀ ਉਬਰਾਏ ਕਲੀਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਵਿੱਚ ਅੱਜ ਆਟੋਮੈਟਿਕ ਬਾਇਓ ਮਿਸਟਰੀ ਐਨਾਲਾਈਜ਼ਰ ਈ ਐਮ 200 ਆਧੁਨਿਕ ਤਕਨੀਕ ਵਾਲੀ ਮਸ਼ੀਨ ਸਥਾਪਿਤ ਕੀਤੀ ਗਈ। ਜਿਸ ਦਾ ਰਸਮੀ ਤੌਰ ਤੇ ਉਦਘਾਟਨ ਕਰਨ ਦੇ ਲਈ ਮੁੱਖ ਮਹਿਮਾਨ ਵਜੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ ਪੀ ਸਿੰਘ ਉਬਰਾਏ ਅਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪਹੁੰਚੇ। ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਟਰੱਸਟੀ ਡਾ. ਸਤਨਾਮ ਸਿੰਘ ਨਿੱਜਰ ਸ਼ਾਮਿਲ ਸਨ। ਉਨਾ ਦੇ ਨਾਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ, ਵਿੱਤ ਸੈਕਟਰੀ ਰਜਿੰਦਰ ਸਿੰਘ ਰਾਜੂ, ਮੈਂਬਰ ਇੰਦਰਪ੍ਰੀਤ ਸਿੰਘ ਰਿਕੀ, ਮੈਂਬਰ ਰੋਹਿਤ ਕੁਮਾਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ, ਡਾ. ਬਾਗੀ ਪ੍ਰਿੰਸੀਪਲ ਅਵਤਾਰ ਸਿੰਘ ਸਿੱਧੂ, ਦਲਜੀਤ ਸਿੰਘ ਕਾਦੀਆਂ ਤੋਂ ਇਲਾਵਾ ਹੋਰ ਵੀ ਪਤਵੰਤੇ ਮੈਂਬਰ ਸ਼ਾਮਿਲ ਸਨ। ਇਸ ਮੌਕੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਡਾ. ਐਸ ਪੀ ਸਿੰਘ ਉਬਰਾਏ ਵੱਲੋਂ ਦੇਸ਼ ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਪਰਉਪਕਾਰੀ ਕਾਰਜ ਕਰਦਿਆਂ ਮਨੁੱਖਤਾ ਦਾ ਭਲਾ ਕੀਤਾ ਜਾ ਰਿਹਾ ਹੈ। ਜਦਕਿ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਦੇ ਅੰਦਰ ਵੀ ਲੈਬੋਟਰੀਆਂ ਚਲਾ ਕੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਡਾ. ਉਬਰਾਏ ਵੱਲੋਂ ਬਹੁਤ ਹੀ ਸ਼ਲਾਗਾਯੋਗ ਕਾਰਜ ਕੀਤੇ ਜਾ ਰਹੇ ਹਨ। ਜਦ ਕਿ ਨੌਜਵਾਨਾਂ ਨੂੰ ਫਾਂਸੀ ਦੇ ਫੰਦੇ ਤੋਂ ਬਚਾਉਣ ਦੇ ਲਈ ਵੱਡੇ ਪੱਧਰ ਤੇ ਬਲੱਡ ਮਣੀ ਦੇ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਵੀ ਬਚਾਈਆਂ ਜਾ ਰਹੀਆਂ ਹਨ । ਜਥੇਦਾਰ ਦਾਦੂਵਾਲ ਨੇ ਕਿਹਾ ਕਿ ਆਪਣੀ ਨੇਕ ਕਿਰਤ ਕਮਾਈ ਦਾ 99 ਫੀਸਦੀ ਹਿੱਸਾ ਦਾਨ ਕਰਕੇ ਡਾਕਟਰ ਉਬਰਾਏ ਵੱਲੋਂ ਸਮੁੱਚੇ ਹੀ ਸੰਸਾਰ ਭਰ ਦੇ ਅੰਦਰ ਮਿਸਾਲ ਕਾਇਮ ਕੀਤੀ ਗਈ ਹੈ। ਇਸ ਮੌਕੇ ਮੈਨੇਜਿੰਗ ਟਰੱਸਟੀ ਡਾ. ਐਸ ਪੀ ਸਿੰਘ ਉਬਰਾਏ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਵੇਲੇ ਟਰੱਸਟ ਦੀਆਂ 92 ਲੈਬੋਟਰੀਆਂ ਸਫਲਤਾ ਪੂਰਵਕ ਚੱਲ ਰਹੀਆਂ ਹਨ। ਜਦਕਿ ਪੰਜਾਬ ਤੋਂ ਇਲਾਵਾ 11 ਹੋਰ ਸੂਬਿਆਂ ਦੇ ਵਿੱਚ ਲੈਬਾਰਟਰੀਆਂ ਚੱਲ ਰਹੀਆਂ ਹਨ। ਡਾ. ਉਬਰਾਏ ਨੇ ਦੱਸਿਆ ਕਿ ਟਰਸਟ ਵੱਲੋਂ ਡਾਇਲਸਿਸ ਸੈਂਟਰ ਖੋਲਣ ਤੋਂ ਇਲਾਵਾ ਅੱਖਾਂ ਦੇ ਕੈਂਪ ਵੀ ਲਗਾਏ ਜਾ ਰਹੇ ਹਨ। ਜਦਕਿ ਹੋਰ ਵੀ ਸਿਹਤ ਸਹੂਲਤਾਂ ਗਰੀਬਾਂ ਲੋੜਵੰਦਾਂ ਨੂੰ ਮੁਫਤ ਦਿੱਤੀਆਂ ਜਾ ਰਹੀਆਂ ਹਨ। ਡਾ. ਉਬਰਾਏ ਨੇ ਦੱਸਿਆ ਕਿ ਇਸ ਵੇਲੇ 55 ਲੈਬੋਟਰੀਆਂ ਦੇ ਵਿੱਚ ਫੁੱਲ ਆਟੋਮੈਟਿਕ ਮਸ਼ੀਨਾਂ ਲੱਗ ਚੁੱਕੀਆਂ ਹਨ। ਡਾ. ਉਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਚਲਾਈਆਂ ਜਾ ਰਹੀਆਂ ਲੈਬਾਰਟਰੀਆਂ ਦੇ ਵਿੱਚ ਹਰ ਮਹੀਨੇ ਇੱਕ ਲੱਖ ਮਰੀਜ਼ ਲਾਭ ਪ੍ਰਾਪਤ ਕਰ ਰਹੇ ਹਨ। ਜਦਕਿ 12 ਲੱਖ ਮਰੀਜ਼ ਇੱਕ ਸਾਲ ਦੇ ਵਿੱਚ ਇਹਨਾਂ ਲੈਬਾਰਟਰੀਆਂ ਤੋਂ ਰਾਹਤ ਪਾ ਰਹੇ ਹਨ। ਇਸ ਮੌਕੇ ਹੋਰ ਵੀ ਆਗੂ ਹਾਜ਼ਰ ਸਨ।
ਕੈਪਸ਼ਨ....
ਮਸ਼ੀਨ ਦਾ ਉਦਘਾਟਨ ਕਰਦੇ ਹੋਏ ਡਾ ਐਸ ਪੀ ਸਿੰਘ ਉਬਰਾਏ, ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਡਾ ਨਿੱਜਰ,ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ।
.jpeg)