ਸਾਰੇ ਵਰਗਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਬਜਟ ਪੇਸ਼ ਕੀਤਾ ਗਿਆ : ਭਾਰਤ ਭੂਸ਼ਨ ਲੂਥਰਾ
ਬਟਾਲਾ, 2 ਫਰਵਰੀ (ਅਵਿਨਾਸ਼ ਸ਼ਰਮਾ, ਸੰਜੀਵ ਨਈਅਰ) : ਬੀਤੇ ਦਿਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਗਏ ਬਜਟ ਨੇ ਇਹ ਦਰਸਾ ਦਿੱਤਾ ਹੈ ਕਿ ਇਹ ਵਿਕਾਸ ਪ੍ਰਤੀ ਸੰਵੇਦਨਸ਼ੀਲਤਾ ਦਾ ਬਜਟ ਹੈ ਜੋ ਸਰਬਪੱਖੀ ਅਤੇ ਸਰਬ-ਸਾਂਝੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜਿਲ੍ਹਾ ਪ੍ਰਧਾਨ ਹੀਰਾ ਵਾਲੀਆ ਅਤੇ ਜਿਲ੍ਹਾ ਉਪ ਪ੍ਰਧਾਨ ਭਾਰਤ ਭੂਸ਼ਨ ਲੂਥਰਾ ਨੇ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ। ਕੇਂਦਰੀ ਬਜਟ ਨੂੰ 2047 ਦੇ ਵਿਕਾਸਸ਼ੀਲ ਭਾਰਤ ਲਈ ਦੂਰਅੰਦੇਸ਼ੀ ਦੱਸਦੇ ਹੋਏ, ਹੀਰਾ ਵਾਲੀਆ ਨੇ ਕਿਹਾ ਕਿ ਸਮਾਜ ਦੇ ਹਰੇਕ ਵਰਗ ਪ੍ਰਤੀ ਸੰਵੇਦਨਸ਼ੀਲਤਾ, ਭਾਵੇਂ ਉਹ ਔਰਤਾਂ, ਜੋ ਦੇਸ਼ ਦੀ ਅੱਧੀ ਆਬਾਦੀ ਬਣਦੀਆਂ ਹਨ, ਨੂੰ ਹੁਣ ਦਹਾਕਿਆਂ ਦੇ ਜ਼ੁਲਮ ਅਤੇ ਵਿਤਕਰੇ ਤੋਂ ਬਾਅਦ ਬਰਾਬਰੀ ਦੇ ਅਧਿਕਾਰ ਮਿਲੇ ਹਨ ।ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਇੱਕ ਤਿਹਾਈ ਸੀਟਾਂ ਰਾਖਵੀਆਂ ਕਰਨ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਪੇਂਡੂ ਖੇਤਰਾਂ ਵਿੱਚ ਔਰਤਾਂ ਨੂੰ 70 ਫੀਸਦੀ ਘਰ ਦੇਣ ਨਾਲ ਉਨ੍ਹਾਂ ਦਾ ਮਾਨ ਸਨਮਾਨ ਵਧਿਆ ਹੈ। ਹੀਰਾ ਵਾਲੀਆ ਨੇ ਅੱਗੇ ਕਿਹਾ ਕਿ ਛੱਤ ਉੱਪਰ ਸੋਲਰਾਈਜ਼ੇਸ਼ਨ ਰਾਹੀਂ 1 ਕਰੋੜ ਪਰਿਵਾਰਾਂ ਨੂੰ 300 ਯੂਨਿਟ ਬਿਜਲੀ ਪੈਂਦਾ ਕਰਨ ਦੇ ਯੋਗ ਬਣਾਏਗੀ । ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਦੇ ਤਹਿਤ, ਆਂਗਣਵਾੜੀ ਕੇਂਦਰਾਂ ਨੂੰ ਅਪਗ੍ਰੇਡ ਕਰਨ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਜਿਸ ਨਾਲ ਔਰਤਾਂ ਅਤੇ ਬੱਚਿਆਂ ਦੇ ਜੀਵਨ ਵਿੱਚ ਕਈ ਗੁਣਾ ਸੁਧਾਰ ਹੋਵੇਗਾ। ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੇ ਵਿਕਾਸ ਅਤੇ ਅਪਗ੍ਰੇਡੇਸ਼ਨ ਲਈ ਬੁਨਿਆਦੀ ਢਾਂਚੇ ਅਤੇ ਯੋਜਨਾਵਾਂ ਨੂੰ ਤਰਜੀਹ ਦਿੱਤੀ ਗਈ ਹੈ। ਤੇਜ਼ੀ ਨਾਲ ਬਦਲ ਰਹੇ ਵਾਤਾਵਰਣ ਨੂੰ ਧਿਆਨ ਵਿੱਚ ਰੱਖਦੇ ਹੋਏ ਵਿੱਤ ਮੰਤਰੀ ਨੇ ਤਕਨਾਲੋਜੀ ਲਈ ਫੰਡ ਅਲਾਟ ਕੀਤੇ ਹਨ ਅਤੇ ਇੱਥੋਂ ਤੱਕ ਕਿ ਸੜਕਾਂ ’ਤੇ ਜਿੱਥੇ ਪਲਾਸਟਿਕ ਅਸਫਾਲਟ ਦੀ ਵਰਤੋਂ ਕੀਤੀ ਜਾਵੇਗੀ, ਉੱਥੇ ਈਥਾਨੌਲ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਮੌਕੇ ਭਾਰਤ ਭੂਸ਼ਨ ਲੂਥਰਾ ਨੇ ਕਿਹਾ ਕਿ ਕੁੱਲ ਮਿਲਾ ਕੇ ਇਹ ਬਜਟ ਅਗਲੇ ਤਿੰਨ ਸਾਲਾਂ ਵਿੱਚ ਭਾਰਤ ਨੂੰ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਅਨੁਮਾਨਿਤ ਵਿਕਾਸ ਦਰ 7 ਫੀਸਦੀ ਹੈ ਅਤੇ ਜੀਡੀਪੀ ਤਿੰਨ ਸਾਲਾਂ ਵਿੱਚ 5 ਟ੍ਰਿਲੀਅਨ ਰੁਪਏ ਤੱਕ ਪਹੁੰਚ ਜਾਵੇਗੀ। ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਹਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਇਹ ਲੋਕਪੱਖੀ ਬਜਟ ਪੇਸ਼ ਕੀਤਾ ਹੈ। ਜਿਸ ਨੂੰ ਲੈ ਕੇ ਹਰ ਵਰਗ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਆਪਣੀ ਕਹਿਣੀ ਅਨੁਸਾਰ ਕੰਮ ਕਰ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਪੂਰੀ ਦੁਨੀਆਂ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਤਾਕਤ ਮੰਨੇਗਾ।
.jpeg)