ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੇਵੋਗਾ-ਵਿਧਾਇਕ ਸ਼ੈਰੀ ਕਲਸੀ।

0
ਸਿੱਖਿਆ, ਸਿਹਤ ਤੇ ਖੇਤੀਬਾੜੀ ਸਮੇਤ ਹਰ ਵਰਗ ਦੀ ਭਲਾਈ ਲਈ ਕੀਤੇ ਗਏ ਅਹਿਮ ਐਲਾਨ

ਬਟਾਲਾ, 5 ਮਾਰਚ (   ਅਵਿਨਾਸ਼ ਸ਼ਰਮਾ , ਸੰਜੀਵ ਨਈਅਰ  ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਬਜਟ, ਸੂਬੇ ਦੇ ਸਰਬਪੱਖੀ ਵਿਕਾਸ ਵਾਲਾ ਹੈ ਤੇ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜਬੂਤ ਕਰਨ ਵਿੱਚ ਸਹਾਈ ਹੋਵੇਗਾ।

ਬਜਟ ਨੂੰ ਇਤਿਹਾਸਕ ਕਰਾਰ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੇਸ਼ ਬਜਟ ਵਿੱਚ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਖੇਤੀਬਾੜੀ ਸਮੇਤ ਹਰੇਕ ਖੇਤਰ ਲਈ ਇਤਿਹਾਸਕ ਤੇ ਅਹਿਮ ਐਲਾਨ ਕੀਤੇ ਹਨ ਅਤੇ ਪੰਜਾਬ ਦੇ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸਾਲ 2024-25 ਲਈ ਪੇਸ਼ ਕੀਤੇ ਗਏ 2 ਲੱਖ 4 ਹਜ਼ਾਰ 918 ਕਰੋੜ ਬਜਟ ਵਿੱਚ ਸਿੱਖਿਆ ਖੇਤਰ ਲਈ 16987 ਕਰੋੜ ਰੁਪਏ ਰੱਖੇ ਗਏ ਹਨ, ਜੋ ਕੁੱਲ ਬਜਟ ਦਾ 11.5 ਫੀਸਦ ਹੈ। ਸਿਹਤ ਖੇਤਰ ਲਈ 5264 ਕਰੋੜ ਦਾ ਬਜਟ ਰੱਖਿਆ ਗਿਆ ਹੈ। ਇਸੇ ਤਰਾਂ ਖੇਤੀਬਾੜੀ ਲਈ 13784 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਕਾਨੂੰਨ ਅਤੇ ਨਿਆਂ  ਲਈ 10523 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਖੇਡਾਂ ਲਈ 272 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਉਨਾਂ ਅੱਗੇ ਦੱਸਿਆ ਕਿ ਪੇਂਡੂ ਵਿਕਾਸ ਲਈ 3154 ਕਰੋੜ ਰੁਪਏ ਦਾ ਬਜਟ ਰਾਂਖਵਾ ਰੱਖਿਆ ਗਿਆ ਹੈ। ਟਰਾਂਸਪੋਰਟ ਵਿਭਾਗ ਲਈ 550 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਬੱਸਾਂ ਵਿੱਚ ਦਿੱਤੀ ਜਾ ਰਹੀ ਮੁਫਤ ਬੱਸ ਸੇਵਾ ਨਿਰਵਿਘਨ ਜਾਰੀ ਰਹੇਗੀ, ਜਿਸ ਲਈ 450 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਲਈ 25 ਕਰੋੜ ਦਾ ਬਜਟ ਰੱਖਿਆ ਗਿਆ ਹੈ। ਇਸੇ ਤਰਾਂ ਪੈਨਸ਼ਨ ਆਦਿ ਲਈ 5025 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸੇ ਤਰਾਂ ਪੇਸ਼ ਕੀਤੇ ਗਏ ਬਜਟ ਵਿੱਚ ਪਾਵਰ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ, ਸਿੰਚਾਈ ਸਹੂਲਤਾਂ, ਸ਼ਹਿਰੀ ਆਵਾਜਾਈ ਵਿੱਚ ਸੁਧਾਰ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਸੈਰ ਸਪਾਟਾ ਵਿਭਾਗ, ਰੱਖਿਆ ਸੇਵਾਵਾਂ, ਪਰਵਾਸੀ ਭਾਰਤੀਆਂ ਤੇ ਖੁਰਾਕ ਅਤੇ ਸਪਲਾਈ ਕੰਟਰੋਲਰ ਵਿਭਾਗ ਸਮੇਤ ਵੱਖ-ਵੱਖ ਖੇਤਰਾਂ ਤੇ ਲੋਕ ਭਲਾਈ ਸਕੀਮਾਂ ਲਈ ਵੱਡੇ ਪੱਧਰ ਤੇ ਬਜਟ ਰਾਖਵਾਂ ਰੱਖਿਆ ਗਿਆ ਹੈ, ਜਿਸ ਨਾਲ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਹੋਰ ਵੱਡਾ ਹੁਲਾਰਾ ਮਿਲੇਗਾ।

एक टिप्पणी भेजें

0 टिप्पणियाँ
एक टिप्पणी भेजें (0)
To Top