ਡਾ. ਚੀਮਾ ਨੇ ਗੁਰਦੁਆਰਾ ਅੰਗੀਠਾ ਸਾਹਿਬ ਨਿੱਕੇ ਘੁੰਮਣ ਅਤੇ ਤਪ ਅਸਥਾਨ ਮਲਿਕਪੁਰ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ
ਬਟਾਲਾ (ਅਵਿਨਾਸ਼ ਸ਼ਰਮਾ, ਸੰਜੀਵ ਨਈਅਰ)
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਗੁਰਦੁਆਰਾ ਅੰਗੀਠਾ ਸਾਹਿਬ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਅਤੇ ਤਪ ਅਸਥਾਨ ਬਾਬਾ ਸੰਪੂਰਨ ਸਿੰਘ ਪਿੰਡ ਮਲਿਕਪੁਰ ਵਿਖੇ ਜਾ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਅੰਗੀਠਾ ਸਾਹਿਬ ਨਿੱਕੇ ਘੁੰਮਣ ਦੇ ਮੁੱਖ ਪ੍ਰਬੰਧਕ ਬਾਬਾ ਬੁੱਧ ਸਿੰਘ ਅਤੇ ਐਡਵੋਕੇਟ ਲੋਕਦੀਪ ਸਿੰਘ ਨੇ ਡਾ. ਚੀਮਾ ਦਾ ਸਨਮਾਨ ਕੀਤਾ। ਇਸ ਉਪਰੰਤ ਗੁਰਦੁਆਰਾ ਤਪ ਅਸਥਾਨ ਮਲਿਕਪੁਰ ਵਿਖੇ ਬਾਬਾ ਸਰਵਣ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਨੇ ਡਾ. ਚੀਮਾ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਇਤਿਹਾਸਕ ਧਰਤੀ ਹੈ ਅਤੇ ਇੱਥੇ ਬੇਅੰਤ ਬੰਦਗੀ ਵਾਲੀਆਂ ਰੂਹਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਜਿੱਥੇ ਪੂਰੇ ਲੋਕ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਵੱਲ ਪਹਿਲ ਦੇ ਆਧਾਰ ‘ਤੇ ਧਿਆਨ ਦੇਣਗੇ, ਉੱਥੇ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੀ ਨੁਹਾਰ ਬਦਲਣ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵੀ ਵਿਸ਼ੇਸ਼ ਤਵੱਜੋਂ ਦੇਣਗੇ। ਉਨ੍ਹਾਂ ਆਖਿਆ ਕਿ ਬਾਬਾ ਬੁੱਧ ਸਿੰਘ ਨਿੱਕੇ ਘੁੰਮਣ ਅਤੇ ਬਾਬਾ ਸੁਖਵਿੰਦਰ ਸਿੰਘ ਅਤੇ ਬਾਬਾ ਸਰਵਣ ਸਿੰਘ ਮਲਿਕਪੁਰ ਵਲੋਂ ਦਿੱਤੇ ਮਾਣ-ਸਨਮਾਨ ਲਈ ਉਹ ਧੰਨਵਾਦੀ ਹਨ। ਇਸ ਮੌਕੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ, ਫਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ, ਬਟਾਲਾ ਦੇ ਹਲਕਾ ਇੰਚਾਰਜ ਨਰੇਸ਼ ਮਹਾਜਨ, ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਗਗਨ ਚੀਮਾ, ਨਿਰਮਲ ਸਿੰਘ ਸਰਪੰਚ ਕੈਲੇ ਕਲਾਂ, ਹੀਰਾ ਸਿੰਘ, ਲਖਵਿੰਦਰ ਸਿੰਘ ਰੰਧਾਵਾ, ਬਾਬਾ ਸੁਖਵਿੰਦਰ ਸਿੰਘ ਮਲਿਕਪੁਰ, ਬਾਬਾ ਸਰਵਨ ਸਿੰਘ ਮਲਿਕਪੁਰ, ਸਹਿਜਪਾਲ ਸਿੰਘ ਗੁਰਾਇਆ, ਪ੍ਰਿਥੀਪਾਲ ਸਿੰਘ ਬੋਪਾਰਾਏ, ਸਰਬਪਾਲ ਸਿੰਘ ਬੋਪਾਰਾਏ, ਐਡਵੋਕੇਟ ਮਨਦੀਪ ਸਿੰਘ, ਪ੍ਰਿੰਸੀਪਲ ਗੁਰਸ਼ਰਨ ਸਿੰਘ, ਕੈਪਟਨ ਸੁਖਵਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਅਕਾਲ ਬੁੰਗਾ ਵਾਲੇ, ਬਾਬਾ ਸ਼ਮਸ਼ੇਰ ਸਿੰਘ ਬਾਲਿਆਂ ਵਾਲ ਵਾਲੇ, ਬਾਬਾ ਸਾਗਰ ਸਿੰਘ ਹਰਸੀਆਂ ਵਾਲੇ, ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਲੰਬੜਦਾਰ, ਸੁੱਚਾ ਸਿੰਘ ਧਾਰੀਵਾਲ, ਸਿਮਰਜੀਤ ਸਿੰਘ ਮਾਨ, ਡਾ. ਸਰੂਪ ਸਿੰਘ, ਅਜੈਬ ਸਿੰਘ ਲਖੋਰਾ ਆਸਟਰੇਲੀਆ ਵਾਲੇ, ਭਿੰਦਰ ਸਿੰਘ ਬਾਜਵਾ, ਠੇਕੇਦਾਰ ਜਸਵੰਤ ਸਿੰਘ ਮਲਿਕਪੁਰ ਅਤੇ ਬਚਿੱਤਰ ਸਿੰਘ ਛੀਨਾ ਆਦਿ ਹਾਜ਼ਰ ਸਨ।
.jpeg)