ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਲੋਕ ਆਪ ਪਾਰਟੀ ‘ਚ ਸਾਮਲ ਹੋ ਰਹੇ ਹਨ:( ਗੋਪੀ ਕੋਟੀਆਂ ਰਹਿਮਾਬਾਦ )।

0

 ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਲੋਕ ਆਪ ਪਾਰਟੀ ‘ਚ ਸਾਮਲ ਹੋ ਰਹੇ ਹਨ:( ਗੋਪੀ ਕੋਟੀਆਂ ਰਹਿਮਾਬਾਦ )



ਗੁਰਦਾਸਪੁਰ/ਬਟਾਲਾ ( ਅਵਿਨਾਸ਼ ਸ਼ਰਮਾ, ਸੰਜੀਵ ਨਈਅਰ) : ਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਿਥੇ ਸੂਬੇ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਨਾਲ ਹੀ ਲੋਕਾਂ ਦੀਆਂ ਮੁਸਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸਦੇ ਚਲਦਿਆਂ ਰਵਾਇਤੀ ਪਾਰਟੀਆਂ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ

ਗੋਪੀ ਕੋਟੀਆਂ ਰਹਿਮਾਬਾਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ਹਿਰੀ ਕਲਸੀ ਨੂੰ ਲੋਕ ਸਭਾ ਦਾ ਉਮੀਦਵਾਰ ਬਣਾਉਣਾ ਬਹੁਤ ਹੀ ਸ਼ਲਾਘਾਯੋਗ ਫੈਸਲਾ ਹੈ ਜਿਸ ਨਾਲ ਯੂਥ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਹੈ। ਆਮ ਆਦਮੀ ਪਾਰਟੀ ਦਾ ਯੂਥ ਨੌਜਵਾਨ ਇਸ ਸੀਟ ਨੂੰ ਲੈ ਕੇ ਪੱਬਾਂ ਭਾਰ ਹੋਇਆ ਪਿਆ ਹੈ ਅਸੀਂ ਹਾਈ ਕਮਾਨ ਨੂੰ ਵਿਸ਼ਵਾਸ਼ ਦਿਵਾਉਦੇ ਹਾਂ ਕਿ ਗੁਰਦਾਸਪੁਰ ਦੀ ਸੀਟ ਤੋਂ ਆਪਣੇ ਹਰਮਨ ਪਿਆਰੇ ਉਮੀਦਵਾਰ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਵੱਡੀ ਲੀਡ ਨਾਲ ਜਿਤਾ ਕੇ ਇਹ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਪਾਵਾਂਗੇ ਗੋਪੀ ਕੋਟੀਆ ਰਹੀਮਾਬਾਦ ਨੇ ਗੱਲਬਾਤ ਕਰਦਿਆਂ ਹੋਇਆ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੈ, ਜਿਸ ਲਈ ਆਮ ਆਦਮੀ ਪਾਰਟੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਅਖੀਰ ਵਿੱਚ ਉਹਨਾਂ ਕਿਹਾ ਕਿ ਇਸ ਸੀਟ ਤੋਂ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਵੱਡੀ ਲੀਡ ਨਾਲ ਜਿਤਾ ਕੇ ਲੋਕ ਸਭਾ ਭੇਜਾਂਗੇ ਤਾਂ ਜੋ ਬਟਾਲੇ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾ ਕੇ ਬਟਾਲੇ ਨੂੰ ਹੋਰ ਵੀ ਖੂਬਸੂਰਤ ਬਣਾਇਆ ਜਾ ਸਕੇ

एक टिप्पणी भेजें

0 टिप्पणियाँ
एक टिप्पणी भेजें (0)
To Top